'); 'ਮੈਂ ਅੱਜ ਤੋਂ ਬਾਅਦ ਕਦੇ ਵੀ ਪੰਜਾਬ ਸਰਕਾਰ ਦਾ ਹੈਲੀਕਾਪਟਰ ਨਹੀਂ ਵਰਤਾਂਗਾ'; CM ਮਾਨ ਤੇ ਰਾਜਪਾਲ ਵਿਚਾਲੇ ਵਧਿਆ ਟਕਰਾਅ

'ਮੈਂ ਅੱਜ ਤੋਂ ਬਾਅਦ ਕਦੇ ਵੀ ਪੰਜਾਬ ਸਰਕਾਰ ਦਾ ਹੈਲੀਕਾਪਟਰ ਨਹੀਂ ਵਰਤਾਂਗਾ'; CM ਮਾਨ ਤੇ ਰਾਜਪਾਲ ਵਿਚਾਲੇ ਵਧਿਆ ਟਕਰਾਅ

Chief Editor
0
ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਅਤੇ ਪੰਜਾਬ ਦੇ ਸੀ.ਐਮ. ਵਿਚਾਲੇ ਟਕਰਾਅ ਇਕ ਵਾਰ ਫਿਰ ਤੇਜ਼ ਹੋ ਗਿਆ ਹੈ। ਇਸ ਸਬੰਧ ਵਿੱਚ ਰਾਜਪਾਲ ਨੇ ਅੱਜ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰਦਿਆ

ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਅਤੇ ਪੰਜਾਬ ਦੇ ਸੀ.ਐਮ. ਵਿਚਾਲੇ ਟਕਰਾਅ ਇਕ ਵਾਰ ਫਿਰ ਤੇਜ਼ ਹੋ ਗਿਆ ਹੈ। ਇਸ ਸਬੰਧ ਵਿੱਚ ਰਾਜਪਾਲ ਨੇ ਅੱਜ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪੁਰੋਹਿਤ ਅੱਜ ਪੰਜਾਬ ਸਰਕਾਰ 'ਤੇ ਵਰ੍ਹ ਪਏ। ਉਨ੍ਹਾਂ ਕਿਹਾ ਕਿ ਸਾਡਾ ਮਕਸਦ ਹੈ ਕਿ ਸੂਬੇ ਵਿੱਚ ਸਰਕਾਰ ਸਹੀ ਢੰਗ ਨਾਲ ਚੱਲੇ ਪਰ ਸੂਬਾ ਸਰਕਾਰ ਇਸ ਵਿੱਚ ਸਹਿਯੋਗ ਨਹੀਂ ਕਰ ਰਹੀ। 

ਉਨ੍ਹਾਂ ਕਿਹਾ ਕਿ ਸੂਬੇ ਦੇ ਸੀ.ਐੱਮ ਭਗਵੰਤ ਮਾਨ ਵੱਲੋਂ ਉਨ੍ਹਾਂ 'ਤੇ ਜੋ ਵੀ ਇਲਜ਼ਾਮ ਲਾਏ ਜਾ ਰਹੇ ਨੇ, ਉਹ ਸਹੀ ਨਹੀਂ ਹੈ। ਰਾਜਪਾਲ ਦਾ ਕਿਹਾ, "ਮੈਂ ਉਨ੍ਹਾਂ ਨੂੰ ਬਰਾਬਰ ਜਵਾਬ ਨਹੀਂ ਦੇ ਸਕਦਾ।" ਉਨ੍ਹਾਂ ਕਿਹਾ ਕਿ ਰਾਜਪਾਲ ਨਾਲ ਅਜਿਹਾ ਵਿਵਹਾਰ ਠੀਕ ਨਹੀਂ ਹੈ। ਉਨ੍ਹਾਂ ਕਿਹਾ, "ਮੈਂ ਉਸ ਭਾਸ਼ਾ ਦੀ ਵਰਤੋਂ ਨਹੀਂ ਕਰ ਸਕਦਾ। ਮੈਂ ਰਾਜਪਾਲ ਦੀ ਮਰਯਾਦਾ ਭੰਗ ਨਹੀਂ ਕਰ ਸਕਦਾ।" 

ਇਸ ਦਰਮਿਆਨ ਸਰਕਾਰੀ ਹੈਲੀਕਾਪਟਰ ਦੀ ਵਰਤੋਂ ਨੂੰ ਲੈਕੇ ਵੀ ਬਨਵਾਰੀ ਲਾਲ ਪੁਰੋਹਿਤ ਨੇ CM ਮਾਨ ਦੇ ਬਿਆਨ 'ਤੇ ਨਾਰਾਜ਼ਗੀ ਪ੍ਰਗਟਾਈ ਅਤੇ ਇਹ ਐਲਾਨ ਤੱਕ ਕਰ ਦਿੱਤਾ ਕਿ ਉਹ ਅੱਜ ਤੋਂ ਬਾਅਦ ਕਦੇ ਵੀ ਸਰਕਾਰੀ ਹੈਲੀਕਾਪਟਰ ਦੀ ਵਰਤੋਂ ਨਹੀਂ ਕਰਨਗੇ।

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਲਾਈਵ ਪ੍ਰੈਸ ਕਾਨਫਰੰਸ


ਪੰਜਾਬ ਦੇ ਸੀ.ਐੱਮ ਵੱਲੋਂ ਰਾਜਪਾਲ ਦੇ 'ਪ੍ਰੇਮ ਪੱਤਰ' ਦੇ ਬਿਆਨ 'ਤੇ ਵੀ ਰਾਜਪਾਲ ਨੇ ਕਿਹਾ ਕਿ ਵਿਧਾਨ ਸਭਾ 'ਚ ਇਸ ਤਰ੍ਹਾਂ ਉਨ੍ਹਾਂ ਦੀਆਂ ਚਿੱਠੀਆਂ ਦਾ ਮਜ਼ਾਕ ਉਡਾਉਣਾ ਠੀਕ ਨਹੀਂ ਹੈ, "ਸਾਰੀ ਸਭਾ ਵਿੱਚ ਮੇਰਾ ਮਜ਼ਾਕ ਉਡਾਇਆ ਗਿਆ।" ਉਨ੍ਹਾਂ ਕਿਹਾ, "ਮੇਰਾ ਕੰਮ ਸੰਵਿਧਾਨ ਦੀ ਰੱਖਿਆ ਕਰਨਾ ਹੈ। ਤੁਹਾਨੂੰ ਮੇਰੀਆਂ ਚਿੱਠੀਆਂ ਦਾ ਜਵਾਬ ਦੇਣਾ ਪਵੇਗਾ।" 

ਪੁਰੋਹਿਤ ਨੇ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ 'ਤੇ ਸੂਬੇ ਦਾ ਪੱਖਪਾਤ ਕਰਨ ਦੇ ਇਲਜ਼ਾਮ ਲਗਾ ਰਹੀ ਹੈ। ਪੰਜਾਬ ਸਰਕਾਰ ਕਹਿ ਰਹੀ ਹੈ ਕਿ ਰਾਜਪਾਲ ਹਰਿਆਣਾ ਵੱਲ ਜ਼ਿਆਦਾ ਧਿਆਨ ਦੇ ਰਿਹਾ ਹੈ ਅਤੇ ਪੰਜਾਬ ਨੂੰ ਨਜ਼ਰਅੰਦਾਜ਼ ਕਰ ਰਿਹਾ ਹੈ, ਜੋ ਕਿ ਠੀਕ ਨਹੀਂ ਹੈ। 

ਦੱਸ ਦੇਈਏ ਕਿ ਸੀ.ਐੱਮ. ਭਗਵੰਤ ਮਾਨ ਅਤੇ ਰਾਜਪਾਲ ਵਿਚਾਲੇ ਪਿਛਲੇ ਕੁਝ ਸਮੇਂ ਤੋਂ ਟਕਰਾਅ ਲਗਾਤਾਰ ਚੱਲ ਰਿਹਾ ਹੈ, ਜਿਸ ਕਾਰਨ ਇਕ-ਦੂਜੇ 'ਤੇ ਇਲਜ਼ਾਮ ਲਗਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਕ ਪਾਸੇ ਪੰਜਾਬ ਸਰਕਾਰ ਰਾਜਪਾਲ 'ਤੇ ਸੂਬੇ ਦੇ ਮਸਲਿਆਂ 'ਚ ਦਖਲ ਦੇਣ ਦੇ ਇਲਜ਼ਾਮ ਲਗਾ ਰਹੀ ਹੈ, ਜਦਕਿ ਦੂਜੇ ਪਾਸੇ ਪੰਜਾਬ ਦੇ ਰਾਜਪਾਲ ਦਾ ਕਹਿਣਾ ਹੈ ਕਿ ਉਹ ਜੋ ਵੀ ਕਰ ਰਹੇ ਹਨ, ਉਹ ਉਨ੍ਹਾਂ ਦੇ ਅਧਿਕਾਰ ਖੇਤਰ 'ਚ ਹੈ।

ਹੋਰ ਖ਼ਬਰਾਂ ਪੜ੍ਹੋ: 
ਫਰੀਦਕੋਟ ਸਥਿਤ ਇਸ ਗੁਰੂ ਘਰ ‘ਚ ਲੱਗੀ ਭਿਆਨਕ ਅੱਗ, ਹਾਦਸੇ ਦਾ ਦੱਸਿਆ ਜਾ ਰਿਹਾ ਇਹ ਕਾਰਨ
ਨਾੜੀਆਂ 'ਚੋ ਜਮ੍ਹਾ ਕੋਲੈਸਟ੍ਰਾਲ ਨੂੰ ਬਾਹਰ ਕੱਢਣ ਲਈ ਕਾਰਗਾਰ ਹਨ ਇਹ ਯੋਗਾਸਨ !
ਯੋਗ ਅਤੇ ਯੋਗਾ 'ਚ ਕੀ ਅੰਤਰ ਹੈ? ‘ਯੋਗ’ ਸ਼ਬਦ ਦਾ ਸਭ ਤੋਂ ਪਹਿਲਾਂ ਜ਼ਿਕਰ ਕਿੱਥੇ ਮਿਲਿਆ? ਆਓ ਜਾਣੀਏ

[Collection]

Post a Comment

0Comments

Post a Comment (0)