ਪੰਜਾਬ ਵਿੱਚ ਆਮ ਲੋਕਾਂ ਦੀ ਸਰਕਾਰ ਕਹਿਣ ਵਾਲੀ ਆਪ ਪਾਰਟੀ ਦੀ ਪੰਜਾਬ ਸਰਕਾਰ ਵੱਲੋ ਪਾਰਟੀ ਸੁਪਰੀਮੋ ਦੀ ਜਲੰਧਰ ਆਮਦ ਸਮੇਂ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਸੰਘਰਸ਼ਸ਼ੀਲ ਆਗੂ ਸੀ ਪੀ ਐੱਫ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਜੀਤ ਸਿੰਘ ਨੂੰ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ।
ਇਥੇ ਇਹ ਜ਼ਿਕਰਯੋਗ ਹੈ ਕਿ ਭਗਵੰਤ ਮਾਨ ਸਰਕਾਰ ਵਲੋਂ ਬਦਲੇ ਦੀ ਭਾਵਨਾ ਨਾਲ ਸੁਖਜੀਤ ਸਿੰਘ ਦੀ ਬਦਲੀ ਫਿਲੌਰ ਤੋਂ ਧਾਰ ਕਲਾਂ ਵਿਖੇ ਕਰ ਦਿੱਤੀ ਗਈ ਸੀ।
ਯੂਨੀਅਨ ਵੱਲੋਂ ਅੱਜ ਪੰਜਾਬ ਭਰ ਵਿੱਚ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਅਤੇ ਸਰਕਾਰ ਦੀ ਬਦਲੇ ਦੀ ਭਾਵਨਾ ਨਾਲ ਕੀਤੀ ਗਈ ਬਦਲੀ ਦਾ ਵਿਰੌਧ ਕਰਦੇ ਹੋਏ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਅਰਥੀ ਫੂਕ ਮੁਜ਼ਾਹਰੇ ਰੱਖੇ ਹੋਏ ਹਨ। ਜਿਸ ਕਾਰਨ ਸਰਕਾਰ ਪੂਰੀ ਤਰ੍ਹਾਂ ਬੁਖਲਾਹਟ ਵਿੱਚ ਹੈ।