'); ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਜਲੰਧਰ ਪੱਛਮੀ ਹਲਕੇ ਵਿੱਚ ਝੰਡਾ ਮਾਰਚ (ਵਹੀਕਲ ਰੈਲੀ) ਦਾ ਐਲਾਨ

ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਜਲੰਧਰ ਪੱਛਮੀ ਹਲਕੇ ਵਿੱਚ ਝੰਡਾ ਮਾਰਚ (ਵਹੀਕਲ ਰੈਲੀ) ਦਾ ਐਲਾਨ

Chief Editor
2 minute read
0


ਜਲੰਧਰ:- ਸੀਪੀਐਫ ਕਰਮਚਾਰੀ ਯੂਨੀਅਨ ਪੰਜਾਬ ਜੋ ਕਿ ਲੰਬੇ ਸਮੇਂ ਤੋਂ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਕੌਮੀ ਅਤੇ ਸੂਬੇ ਭਰ ਵਿੱਚ ਲਗਾਤਾਰ ਸੰਘਰਸ਼ ਕਰਦੀ ਆ ਰਹੀ ਹੈ। ਉਸ ਵੱਲੋਂ ਕੀਤੀ ਗਈ ਸੂਬਾ ਪੱਧਰੀ ਮੀਟਿੰਗ ਦੌਰਾਨ ਇਹ ਐਲਾਨ ਕੀਤਾ ਗਿਆ ਹੈ ਕਿ ਜਲੰਧਰ ਪੱਛਮੀ ਜ਼ਿਮਨੀ ਚੋਣ ਦੌਰਾਨ ਯੂਨੀਅਨ ਵੱਲੋਂ ਝੰਡਾ ਮਾਰਚ ਕੀਤਾ ਜਾਵੇਗਾ  

ਯੂਨੀਅਨ ਦੇ ਸੂਬਾ ਪ੍ਰਧਾਨ ਅਤੇ ਕੌਮੀ ਸੀਨੀਅਰ ਮੀਤ ਪ੍ਰਧਾਨ ਸੁਖਜੀਤ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਯੂਨੀਅਨ ਲਗਾਤਾਰ ਮੀਟਿੰਗਾਂ ਦੇਣ ਦੇ ਬਾਵਜੂਦ ਮੀਟਿੰਗ ਨਾ ਕਰਨ ਕਾਰਨ ਮੁਲਾਜ਼ਮਾਂ ਵਿੱਚ ਸਰਕਾਰ ਪ੍ਰਤੀ ਭਾਰੀ ਰੋਸ ਹੈ। ਜਿਸ ਕਾਰਨ ਯੂਨੀਅਨ ਵੱਲੋਂ ਲੋਕ ਸਭਾ ਚੋਣਾਂ ਵਿੱਚ ਬੀਜੇਪੀ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦਾ ਦੇਸ਼ ਭਰ ਵਿੱਚ ਵਿਰੋਧ ਕਰਨ ਦਾ ਫੈਸਲਾ ਕੀਤਾ ਸੀ। ਯੂਨੀਅਨ ਵੱਲੋਂ ਕੀਤੇ ਗਏ ਐਲਾਨ ਅਨੁਸਾਰ ਮੁਲਾਜ਼ਮਾਂ ਵੱਲੋਂ ਬੀਜੇਪੀ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਵੋਟ ਨਾ ਪਾ ਕੇ ਯੂਨੀਅਨ ਦੇ ਫੈਸਲੇ ਨੂੰ ਪੂਰਾ ਕੀਤਾ ਹੈ ਪਰ ਸਰਕਾਰ ਵੱਲੋਂ ਲੋਕ ਸਭਾ ਚੋਣਾਂ ਦੇ ਨਤੀਜਿਆਂ ਦੇ ਬਾਵਜੂਦ ਵੀ ਪੁਰਾਣੀ ਪੈਨਸ਼ਨ ਬਹਾਲੀ ਦੇ ਮੁੱਦੇ ਤੇ ਕੋਈ ਗੰਭੀਰਤਾ ਨਹੀਂ ਦਿਖਾਈ ਜਾ ਰਹੀ। 


ਜਿਸ ਕਾਰਨ ਸੀਪੀਐਫ ਕਰਮਚਾਰੀ ਯੂਨੀਅਨ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਜਲੰਧਰ ਪੱਛਮੀ ਜਿਮਨੀ ਚੋਣ ਦੌਰਾਨ ਮਿਤੀ 27 ਜੂਨ 2024 ਨੂੰ ਝੰਡਾ/ਵਹੀਕਲ ਮਾਰਚ ਕੀਤਾ ਜਾਵੇਗਾ। ਜਿਸ ਵਿੱਚ ਪੰਜਾਬ ਭਰ ਤੋਂ ਸੀਪੀਐਫ ਕਰਮਚਾਰੀ ਯੂਨੀਅਨ ਦੀਆਂ ਜਿਲ੍ਹਾ ਇਕਾਈਆਂ ਸ਼ਾਮਿਲ ਹੋਣਗੀਆਂ। ਉਹਨਾਂ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਸੂਬਾ ਸਰਕਾਰ ਵੱਲੋਂ ਜਲਦ ਹੀ ਉਹਨਾਂ ਨਾਲ ਮੀਟਿੰਗ ਕਰਕੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਸਬੰਧੀ ਕੋਈ ਫੈਸਲਾ ਨਾ ਲਿਆ ਗਿਆ ਤਾਂ ਜਲੰਧਰ ਪੱਛਮੀ ਜ਼ਿਮਨੀ ਚੋਣ ਦੌਰਾਨ ਸਰਕਾਰ ਨੂੰ ਬਹੁਤ ਵੱਡਾ ਖਮਿਆਜਾ ਭੁਗਤਣਾ ਪਵੇਗਾ 

ਇਸ ਮੌਕੇ ਤੇ ਯੂਨੀਅਨ ਦੇ ਸੂਬਾਈ ਜਨਰਲ ਸਕੱਤਰ ਰਣਬੀਰ ਸਿੰਘ ਢੰਡੇ, ਅਮਨਦੀਪ ਸਿੰਘ ਕੈਸ਼ੀਅਰ, ਸੰਗਤ ਰਾਮ, ਗੁਰਮੇਲ ਸਿੰਘ ਵਿਰਕ, ਧਰਮਿੰਦਰ ਸਿੰਘ, ਜਰਨੈਲ ਸਿੰਘ ਔਜਲਾ, ਸੰਦੀਪ ਭੰਬਕ, ਜਗਤਾਰ ਸਿੰਘ, ਗੁਰਦੀਪ ਸਿੰਘ, ਪ੍ਰਭਜੋਤ ਸਿੰਘ, ਡਾਕਟਰ ਇਕਬਾਲ ਸਿੰਘ, ਸਤਨਾਮ ਸਿੰਘ, ਹਰੀਸ਼ ਗੋਇਲ, ਪੁਨੀਤ ਸਾਗਰ, ਅਮਿਤ ਕਟੋਚ, ਦੀਦਾਰ ਸਿੰਘ ਛੋਕਰਾ, ਰਾਜਵੀਰ ਬਡਰੁਖਾ, ਸੰਜੀਵ ਕੁਮਾਰ, ਨਿਰਵੇਸ਼ ਡੋਗਰਾ, ਅਸ਼ਵਨੀ ਕੁਮਾਰ, ਰਾਕੇਸ਼ ਬੁੰਬੋਵਾਲੀਆ, ਭੁਪਿੰਦਰ ਸਿੰਘ, ਬਲਬੀਰ ਬਡੇਸਰੋਂ, ਕੁਲਜਿੰਦਰ ਸਿੰਘ ਬੱਦੋਵਾਲ, ਕਰਨ ਜੈਨ, ਜਗਸੀਰ ਸਿੰਘ, ਕਮਲਜੀਤ ਸਿੰਘ,  ਰਵਿੰਦਰ ਕੁਮਾਰ, ਮਨਦੀਪ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਅਹੁਦੇਦਾਰ ਸ਼ਾਮਲ ਸਨ


Post a Comment

0Comments

Post a Comment (0)